ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਲਈ ਐਤਵਾਰ ਸਵੇਰੇ ਸ਼ੁਰੂ ਹੋਈ ਪੋਲਿੰਗ ਦੌਰਾਨ ਦੁਪਹਿਰ 1 ਵਜੇ ਤੱਕ 34.10 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਵੱਡੇ ਨੇਤਾਵਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਅੰਮ੍ਰਿਤਸਰ-ਪੂਰਬੀ ਵਿਧਾਨ ਸਭਾ ਹਲਕੇ ਦੇ ਸਵਾਮੀ ਵਿਵੇਕਾਨੰਦ ਕਾਲਜ ਦੇ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ।
ਦੱਸ ਦੇਈਏ ਕਿ ਜਦੋਂ ਮਜੀਠੀਆ ਵੋਟ ਪਾਉਣ ਤੋਂ ਬਾਅਦ ਗੇਟ ਤੋਂ ਬਾਹਰ ਆ ਰਹੇ ਸਨ ਤਾਂ ਵੋਟ ਪਾਉਣ ਜਾ ਰਹੇ ਆਪਣੇ ਵਿਰੋਧੀ ਨਵਜੋਤ ਸਿੰਘ ਸਿੱਧੂ ਨਾਲ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਨੇ ਇਕ-ਦੂਜੇ ਦਾ ਹਾਲ-ਚਾਲ ਪੁੱਛਿਆ ਅਤੇ ਆਪੋ-ਆਪਣੇ ਰਾਹ ਤੁਰ ਪਏ।