ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਬਾਜਵਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਇਹ ਦੋਵੇਂ ਮੁੱਖ ਮੰਤਰੀ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੇ ਹਨ, ਇਸ ਲਈ ਉਨ੍ਹਾਂ ਦੇ ਅਸਤੀਫੇ ਲਏ ਜਾਣੇ ਚਾਹੀਦੇ ਹਨ।









