ਕਾਂਗਰਸ ਦਾ ਕਲੇਸ਼ ਹਾਲੇ ਖਤਮ ਨਹੀ ਹੋੇਇਆ।ਇਸ ਦੇ ਵਿਚਾਲੇ ਟਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਦੀਆਂ ਖਬਰਾਂ ਵਿਚ ਸਿੱਧੂ ਦੇ ਵਿਰੋਧੀ ਲਗਾਤਾਰ ਇਕਜੁੱਟ ਹੋ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅੱਜ ਦਿੱਲੀ ਵਿੱਚ ਇੱਕ ਮੀਟਿੰਗ ਕਰਨਗੇ। ਇਹ ਸਾਰੇ ਆਗੂ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਸਾਰੇ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਮੰਗ ਵੀ ਕਰਨਗੇ ਅਤੇ ਮੰਗ ਕਰਨਗੇ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਜਾਵੇ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਪਹਿਲਾਂ ਕਿਸਾਨਾਂ ਦੇ ਮੁੱਦੇ ਉੱਤੇ ਵਿਚਾਰ ਵਟਾਂਦਰੇ ਕੀਤੇ ਜਾਣੇ ਸਨ, ਪਰ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਸਿੱਧੂ ਦੇ ਕੇਸ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਗੜਬੜ ਹੋ ਗਈ ਹੈ। ਕਾਂਗਰਸ ਦੇ ਨੇਤਾਵਾਂ ਦਾ ਇਕ ਸਮੂਹ ਕੈਪਟਨ ਸਿੱਧੂ ਖਿਲਾਫ ਤਿਆਰੀ ਕਰ ਰਿਹਾ ਹੈ। ਉਹ ਸਿੱਧੂ ਨੂੰ ਕਿਸੇ ਵੀ ਕੀਮਤ ‘ਤੇ ਸੂਬਾ ਪ੍ਰਧਾਨ ਬਣਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਆਪਣੇ ਪੁਰਾਣੇ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਮਿਲੇ ਹਨ। ਬਾਜਵਾ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸੀ। ਬਾਅਦ ਵਿਚ ਉਨ੍ਹਾਂ ਨੂੰ ਹਟਾ ਕੇ ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ।