ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ ਵਿੱਚ ਹਾਜ਼ਰੀ ਭਰਨ ਵਾਲੇ ਭਾਰਤੀ ਖੇਡ ਦਲ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਓਲੰਪਿਕ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਦੀ ਤਾਰੀਫ਼ ਕਰਦਿਆਂ ਪੂਰੇ ਦੇਸ਼ ਨੂੰ ਅਪੀਲ ਕੀਤੀ ਸੀ ਕਿ ਭਾਰਤੀ ਖੇਡ ਦਲ ਲਈ ਤਾੜੀਆਂ ਮਾਰਨ।