ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ। ਇਹ ਐਲਾਨ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲੇ, ਫੀਸਾਂ ਅਤੇ ਕਿਤਾਬਾਂ ਸਬੰਧੀ ਕੀਤਾ ਜਾ ਸਕਦਾ ਹੈ। ਖਾਸ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ਫੀਸਾਂ ਅਤੇ ਕਿਤਾਬਾਂ ਨੂੰ ਲੈ ਕੇ ਸਰਕਾਰ ਵੱਡਾ ਫੈਸਲਾ ਲੈ ਸਕਦੀ ਹੈ। ਸੀਐਮ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਸਿੱਖਿਆ ਨੂੰ ਨਿਯਮਤ ਕੀਤਾ ਜਾਵੇਗਾ ਤਾਂ ਜੋ ਮਾਪਿਆਂ ਦੀ ਲੁੱਟ ਨਾ ਹੋਵੇ।
ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਦੇ ਪਿੱਛੇ ਸਿੱਖਿਆ ਅਹਿਮ ਹੈ।ਦੱਸ ਦੇਈਏ ਕਿ ਸੀਅੇੱਮ ਭਗਵੰਤ ਮਾਨ ਇਸ ਤੋਂ ਪਹਿਲਾਂ 25 ਹਜ਼ਾਰ ਸਰਕਾਰੀ ਨੌਕਰੀਆਂ ਅਤੇ 35 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕਰ ਚੁੱਕੇ ਹਨ।ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕਣ ਲਈ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਚੁੱਕੇ ਹਨ।