15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਇਜਲਾਸ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਮੌਜੂਦਾ ਕਾਂਗਰਸ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਸੈਸ਼ਨ ਹੋਵੇਗਾ।ਵਿਰੋਧੀ ਧਿਰਾਂ ਵਲੋਂ ਇਜਲਾਸ ਛੋਟਾ ਹੋਣ ‘ਤੇ ਸੁਆਲ ਖੜ੍ਹੇ ਕੀਤੇ ਗਏ ਸਨ ਜਿਸ ਕਰਕੇ ਹੁਣ ਇਹ ਵਿਸ਼ੇਸ ਇਜਲਾਸ ਦੋ ਦਿਨ ਚੱਲੇਗਾ।ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਇਜਲਾਸ ਇੱਕ ਦਿਨ ਹੋਰ ਵਧਾ ਕੇ 11 ਨਵੰਬਰ ਨੂੰ ਵੀ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਹ ਇਜਲਾਸ 8 ਨਵੰਬਰ ਨੂੰ ਸ਼ੁਰੂ ਹੋਵੇਗਾ ਅਤੇ 11 ਨਵੰਬਰ ਨੂੰ ਸਮਾਪਤ ਹੋਵੇਗਾ।ਭਲਕੇ ਸੋਮਵਾਰ ਨੂੰ ਵਿਧਾਨ ਸਭਾ ਦੇ ਇਜਲਾਸ ‘ਚ ਸਿਰਫ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।9 ਅਤੇ 10 ਨਵੰਬਰ ਨੂੰ ਛੁੱਟੀ ਹੋਵੇਗੀ।
11 ਨਵੰਬਰ ਨੂੰ ਇਜਲਾਸ ‘ਚ ਕੇਂਦਰ ਸਰਕਾਰ ਵਲੋਂ ਬੀਐਸਐਫ ਦੇ ਅਧਿਕਾਰ ਖੇਤਰ ‘ਚ ਕੀਤੇ ਵਾਧੇ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਧਾਨਕ ਕੰਮਕਾਜ ਹੋਵੇਗਾ।ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਤੇ ਪੇਸ਼ ਹੋਣ ਦੀ ਸੰਭਾਵਨਾ ਹੈ।ਵਿਧਾਨ ਸਭਾ ਸ਼ੈਸ਼ਨ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਗੈਰਹਾਜ਼ਰ ਰਹਿਣ ਦੀ ਸੰਭਾਵਨਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਬਾਰੇ ਵੀ ਪੁਸ਼ਟੀ ਹੋਈ ਹੈ।