ਪੰਜਾਬ ਸਮੇਤ ਹੋਰ ਸਾਰੇ ਸੂਬਿਆਂ ‘ਚ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਦੀ ਮੁਹਿੰਮ ਤੇਜ ਹੋ ਰਹੀ ਹੈ।ਦੱਸ ਦੇਈਏ ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਗਰਭਵਤੀ ਔਰਤਾਂ ‘ਚ ਭਰਮ ਸੀ ਕਿ ਉਹ ਲਗਵਾਉਣ ਜਾਂ ਨਾ ਲਗਵਾਉਣ।ਜਿਸ ਦੇ ਤਹਿਤ ਵਿਸ਼ੇਸ਼ ਤੌਰ ‘ਤੇ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।ਇੱਕ ਗਰਭਵਤੀ ਔਰਤ ਦੀ ਹਾਲਤ ਬਹੁਤ ਨਾਜ਼ੁਕ ਹੁੰਦੀ ਹੈ ਸਗੋਂ ਉਹ ਆਪਣੀ ਕੁੱਖ ‘ਚ ਇੱਕ ਹੋਰ ਜ਼ਿੰਦਗੀ ਨੂੰ ਪਾਲ ਰਹੀ ਹੁੰਦੀ ਹੈ, ਜਿਸ ਨੂੰ ਕੋਵਿਡ ਤੋਂ ਬਚਾਉਣ ਦੀ ਵਿਸ਼ੇਸ ਲੋੜ ਹੈ।
ਇੱਕ ਗਰਭਵਤੀ ਔਰਤ ਨੂੰ ਜਣੇਪੇ ਲਈ ਹਸਪਤਾਲ ‘ਚ ਦਾਖਲ ਹੋਣਾ ਪੈਂਦਾ ਹੈ ਜਿਸ ਨਾਲ ਹਸਪਤਾਲ ਦੇ ਵਾਤਾਵਰਨ ‘ਚ ਕੋਵਿਡ ਦੇ ਫੈਲਾਅ ਦਾ ਖਤਰਾ ਜਣੇਪੇ ‘ਚ ਸ਼ਾਮਲ ਸਟਾਫ ਨੂੰ ਵੀ ਹੋ ਸਕਦਾ ਹੈ।ਗਰਭਵਤੀ ਮਹਿਲਾ ‘ਚ ਕੋਵਿਡ ਦੇ ਜੋਖਮ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਟੀਕਾ ਲਗਾਉਣ ਲਈ ਇੱਕ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਸੂਬੇ ਵਿੱਚ ਕੋਵਿਡ ਟੀਕਾਕਰਨ ਅਭਿਆਨ ਬਾਰੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕੁੱਲ 106,81,257 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 83,93,854 ਨੂੰ ਪਹਿਲੀ ਖੁਰਾਕ ਮਿਲੀ ਹੈ ਅਤੇ 22,87,403 ਨੂੰ ਦੋਵੇਂ ਖੁਰਾਕਾਂ ਦੇ ਕੇ ਟੀਕਾਕਰਨ ਪੂਰਾ ਕੀਤਾ ਗਿਆ ਹੈ। ਸੂਬੇ ਨੂੰ ਹੁਣ ਟੀਕੇ ਦੀਆਂ 5,49,223 ਖੁਰਾਕਾਂ ਮਿਲ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਸਨੀਕਾਂ ਦਾ ਟੀਕਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਆਉਣ ਵਾਲੀ ਸੰਭਾਵੀ ਤੀਜੀ ਲਹਿਰ ਤੋਂ ਬਚਣ ਲਈ ਸਾਰਿਆਂ ਨੂੰ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਨ ਦੀ ਲੋੜ ਹੈ।