ਪੰਜਾਬ ਦੇ ਗ੍ਰਹਿ ਵਿਭਾਗ ਨੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਨਵਾਂ ਹੁਕਮ ਜਾਰੀ ਕੀਤਾ ਹੈ। ਪੰਜਾਬ ਵਿੱਚ ਸਾਰੇ ਮੈਡੀਕਲ ਕਾਲਜ, ਨਰਸਿੰਗ ਕਾਲਜ, 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ, ਆਈ.ਟੀ.ਆਈ., ਕੋਚਿੰਗ ਇੰਸਟੀਚਿਊਟ, ਲਾਇਬ੍ਰੇਰੀਆਂ ਆਦਿ ਨੂੰ 7 ਫਰਵਰੀ ਤੋਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਸਕੂਲਾਂ ਲਈ ਕੋਰੋਨਾ ਪ੍ਰੋਟੋਕੋਲ ਜਾਰੀ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਲੈਣ ਦੀ ਆਜ਼ਾਦੀ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਹੁਕਮ 15 ਫਰਵਰੀ ਤੱਕ ਲਾਗੂ ਰਹੇਗਾ।
ਇਸ ਦੇ ਨਾਲ ਹੀ ਸਾਰੇ ਸਿਨੇਮਾ ਹਾਲ, ਬਾਰ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਜਿੰਮ, ਸਪੋਰਟਸ ਕੰਪਲੈਕਸ, ਮਿਊਜ਼ੀਅਮ ਹਾਲ ਆਪਣੀ ਸਮਰੱਥਾ ਦਾ 75 ਫੀਸਦੀ ਇਸਤੇਮਾਲ ਕਰ ਸਕਦੇ ਹਨ। ਇਸੇ ਤਰ੍ਹਾਂ ਏਸੀ ਬੱਸਾਂ ਵਿੱਚ ਸਵਾਰੀਆਂ ਦੀ ਗਿਣਤੀ ਸਿਰਫ਼ 50 ਫ਼ੀਸਦੀ ਹੀ ਹੋਵੇਗੀ। ਸਿਰਫ਼ ਉਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਟੀਕਾਕਰਨ ਮੁਕੰਮਲ ਹੋ ਚੁੱਕਾ ਹੈ ਜਾਂ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ।