ਮਿਸ਼ਨ ਪੰਜਾਬ ‘ਤੇ ਕੇਜਰੀਵਾਲ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ| ਪੰਜਾਬ ਦੇ ਵਿੱਚ ਲੰਬੇ ਸਮੇਂ ਤੋਂ ਔਰਤਾ ਬਿਜਲੀ ਸੰਕਟ ਤੋਂ ਬਹੁਤ ਪਰੇਸ਼ਾਨ ਹਨ |ਭਲਕੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਉਣਗੇ |ਇਸ ਦੌਰਾਨ ਕੇਜਰੀਵਾਲ ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਨੂੰ ਲੈਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ |
ਇਸ ਦੇ ਨਾਲ ਹੀ ਕੇਜਰੀਵਾਲ ਨੇ ਇੱਕ ਟਵੀਟ ਕੀਤਾ ਜਿਸ ‘ਚ ਉਨ੍ਹਾਂ ਲਿਖਿਆ ਹੈ ‘ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ,ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਉਥੇ ਮਹਿਲਾਵਾਂ ਬਹੁਤ ਖੁਸ਼ ਹਨ|ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਇਸ ਲਈ ਜਲਦ ਹੀ ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ |