ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ 2002 ਲਈ ਵੋਟਿੰਗ ਖ਼ਤਮ ਹੋਈ ਹੈ। ਹੁਣ 1304 ਉਮੀਦਵਾਰਾਂ ਦੀ ਕਿਸਮਤ EVM ‘ਚ ਬੰਦ ਹੋ ਗਈ ਹੈ। ਜਿਸ ਦੇ ਨਤੀਜੇ 10 ਮਾਰਚ ਨੂੰ ਸਾਹਮਣੇ ਆਉਣਗੇ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਡੀ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਕੇਂਦਰ ਸਰਕਾਰ ਭਾਜਪਾ ਨਾਲ ਗੱਠਜੋੜ ਕਰਨਾ ਜ਼ਰੂਰੀ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਸਮੇਤ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਾ ਰਹੇ। ਪੰਜਾਬ ਨਾਲ ਸਬੰਧਤ ਕਈ ਮਸਲਿਆਂ ਦਾ ਹੱਲ ਕਰਨ ਕਾਰਨ ਲੋਕ ਅੱਜ ਭਾਜਪਾ ਨੂੰ ਪਸੰਦ ਕਰਨ ਲੱਗੇ ਹਨ, ਇਹੀ ਕਾਰਨ ਹੈ ਕਿ ਅੱਜ ਕਈ ਸਿੱਖ ਚਿਹਰੇ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ।