ਹਰਜਿੰਦਰ ਕੌਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਈਵੈਂਟ ਦਾ ਸੋਨ ਤਮਗਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ ਜਦੋਂਕਿ ਚਾਂਦੀ ਦਾ ਤਗਮਾ ਕੈਨੇਡਾ ਦੇ ਅਲੈਕਸਿਸ ਐਸ਼ਵਰਥ ਨੇ ਜਿੱਤਿਆ।
ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ, ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ। ਉਸ ਨੇ ਇਸ ਤੋਂ ਬਾਅਦ ਕਲੀਨ ਐਂਡ ਜਰਗ ਵਿਚ 113, 116 ਅਤੇ ਫਿਰ 119 ਕਿਲੋਗ੍ਰਾਮ ਦਾ ਭਾਰ ਸਫਲਤਾਪੂਰਵਕ ਚੁੱਕਿਆ।
ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਵੇਟਲਿਫਟਰ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਨੇ ਵੇਟਲਿਫਟਿੰਗ ਵਿੱਚ ਹੁਣ ਤੱਕ 7 ਤਗਮੇ ਜਿੱਤੇ ਹਨ। ਮੀਰਾਬਾਈ ਚਾਨੂ, ਜੇਰੇਮੀ ਲਾਲਰਿਨੁੰਗਾ ਅਤੇ ਅਚਿੰਤਾ ਸ਼ਿਉਲੀ ਨੇ ਸੋਨ ਤਗਮਾ ਜਿੱਤਿਆ
ਜਿਕਰਯੋਗ ਹੈ ਕਿ ਪੰਜਾਬ ਦੇ ਮੰਤਰੀ ਮੀਤ ਹੇਅਰ ਨੇ ਇਸ ਮੌਕੇ ਟਵਿੱਟਰ ‘ਤੇ ਪੋਸਟ ਲਿਖਦਿਆਂ ਕਿਹਾ ਕਿ
ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ । pic.twitter.com/0NmNkNKQzP
— Gurmeet Singh Meet Hayer (@meet_hayer) August 2, 2022