ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬਿਆਨ ‘ਚ ਕਿਸਾਨ ਅੰਦੋਲਨ ਨੂੰ ਕਾਂਗਰਸ ਅਤੇ ਵਿਰੋਧੀ ਧਿਰਾਂ ਦੀ ਸੋਚੀ-ਸਮਝੀ ਸਾਜਿਸ਼ ਦੱਸਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ‘ਚ ਸਿਆਸੀ ਨੇਤਾਵਾਂ ਦੀ ਸਾਜ਼ਿਸ਼ ਤਹਿਤ ਚਲਾਇਆ ਜਾ ਰਿਹਾ ਹੈ।ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਲੋਂ ਫੰਡਿੰਗ ਅਤੇ ਸਮਰਥਨ ਦਿੱਤਾ ਜਾ ਰਿਹਾ ਹੈ।ਉਨਾਂ੍ਹ ਕਿਹਾ ਕਿ ਕਿਸਾਨ ਜਥੇਬੰਦੀਆਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ‘ਚ ਹਨ।ਉਨਾਂ੍ਹ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਨੂੰ ਅੱਗੇ ਰੱਖ ਕੇ ਉਸਦੀ ਆੜ ‘ਚ ਭਾਜਪਾ ਨੂੰ ਰੋਕਣ ਦੀ ਅਸਫਲ ਕੋਸ਼ਿਸ਼ ਕਰ ਰਹੀਆਂ ਹਨ।