ਪੰਜਾਬ ਵਿਧਾਨ ਸਭਾ ਦੇ ਦੂਜੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਹਮੋ-ਸਾਹਮਣੇ ਹੋ ਗਏ। ਦਰਅਸਲ, ਮਜੀਠੀਆ ਨੇ ਬੀਐਸਐਫ ਦੇ ਮੁੱਦੇ ‘ਤੇ ਕੈਬਨਿਟ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਭੜਕੇ ਸਿੱਧੂ ਨੇ ਕਿਹਾ ਕਿ ਜਦੋਂ ਸਰਬ ਪਾਰਟੀ ਮੀਟਿੰਗ ਹੋਈ ਤਾਂ ਸੁਖਬੀਰ ਬਾਦਲ ਤੇ ਮਜੀਠੀਆ ਕਿੱਥੇ ਸਨ? ਮਜੀਠੀਆ ਕਿਸ ਬਿੱਲ ‘ਚ ਲੁਕਿਆ ਸੀ?