ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਬੱਗਾ ਮਾਮਲੇ ਦੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਪੁਲਿਸ ਦੀ ਹਿਰਾਸਤ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਵਿੱਚ ਬਹਿਸ ਹੋਈ। ਸੁਣਵਾਈ ਕਰੀਬ 11 ਵਜੇ ਸ਼ੁਰੂ ਹੋਈ।
ਹਾਈਕੋਰਟ ਨੇ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੂੰ ਸੁਣਨ ਤੋਂ ਬਾਅਦ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਇਸ ਦੌਰਾਨ ਬੱਗਾ ਦੇ ਦਿੱਲੀ ਸਥਿਤ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਬੱਗਾ ‘ਤੇ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕਰਨ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ।