ਬਿਕਰਮ ਸਿੰਘ ਮਜੀਠਿਆ ਦੇ ਵੱਲੋਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੁਆਰਾ ਸੂਬੇ ‘ਚ ਚਲਾਈ ਜਾ ਰਹੀ ਮੁਹਿੰਮ ‘ਗੱਲ ਪੰਜਾਬ ਦੀ’ ਤਹਿਤ ਹੋ ਰਹੇ ਸਮਾਗਮਾਂ ‘ਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਿਸਾਨ ਨਹੀਂ ਬਲਕਿ ਕਾਂਗਰਸ ਪਾਰਟੀ ਦੀ ਕੇਂਦਰ ਨਾਲ ਮਿਲੀਭੁਗਤ ਅਤੇ ਪੰਜਾਬ ਵਿੱਚ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਸਾਜ਼ਿਸ਼ ਦਾ ਹਿੱਸਾ ਹਨ। ਕੇਂਦਰ ਅਤੇ ਕਾਂਗਰਸ ਸਰਕਾਰ, ਦੋਵਾਂ ਦਾ ਹੀ ਮੁੱਖ ਮਕਸਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮੁਲਤਵੀ ਕਰਵਾਉਣਾ ਅਤੇ ਕਿਰਸਾਨੀ ਹਿਤਾਂ ਨੂੰ ਬਚਾਉਣ ਲਈ ਜਾਰੀ ‘ਕਿਸਾਨ ਅੰਦੋਲਨ’ ਨੂੰ ਬਦਨਾਮ ਕਰਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪੂਰੇ ਪੰਜਾਬ ਵਿੱਚ 100 ਦਿਨ 100 ਹਲਕੇ ਦੇ ਨਾਂ ‘ਤੇ ਇੱਕ ਚੋਣ ਮਿਸ਼ਨ ਚਲਾ ਰਿਹਾ ਹੈ। ਜਿਸਦੇ ਤਹਿਤ ਸਾਰੇ ਨੇਤਾ ਪੰਜਾਬ ਦੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਲਗਾਤਾਰ ਅਕਾਲੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਜਿਸ ਨੂੰ ਅਕਾਲੀ ਦਲ ਵੱਲੋਂ ਵਿਰੋਧੀ ਪਾਰਟੀਆਂ ਦੀ ਸਾਜਿਸ਼ ਦੱਸੀ ਜਾ ਰਹੀ ਹੈ ਉਨ੍ਹਾਂ ਕਿਹਾ ਜੋ ਵਿਰੋਧ ਹੋ ਰਿਹਾ ਉਹ ਕਿਸਾਨ ਨਹੀਂ ਕਰ ਰਹੇ ਉਹ ਕਾਂਗਰਸ ,ਆਮ ਆਦਮੀ ਪਾਰਟੀ ਅਤੇ ਭਾਜਪਾ ਕਰ ਰਹੀ ਹੈ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋਵੇ ਅਤੇ ਪੰਜਾਬ ਦੇ ਕਿਸਾਨਾਂ ਤੇ ਇਲਜਾਮ ਲੱਗਣ |