ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ਨਾਲ ਦਿੱਗਜ਼ ਨੇਤਾ ਢਹਿ ਢੇਰੀ ਹੋ ਗਏ ਹਨ।ਭਗਵੰਤ ਮਾਨ ਨੇ ਪੰਜਾਬ ਸੀਐੱਮ ਬਣਦਿਆਂ ਹੀ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਕਈ ਵੱਡੇ ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਪੁਲਿਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਵਿੱਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ।
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।