ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਪਹੁੰਚੇ।ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਮੂਸੇਵਾਲਾ ਦੇ ਮਾਤਾ-ਪਿਤਾ ਜਿਸ ਦੁੱਖ ਤੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਿਲ ਹੈ।
ਉਨ੍ਹਾਂ ਨੇ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਇਨਸਾਫ਼ ਦਿਵਾ ਕੇ ਰਹਿਣਗੇ।ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ।ਪੰਜਾਬ ‘ਚ ਅਮਨ ਅਤੇ ਸ਼ਾਂਤੀ ਬਣਾਏ ਰੱਖਣਾ ਆਪ ਸਰਕਾਰ ਦੇ ਵਸ ਦੀ ਗੱਲ ਨਹੀਂ ਹੈ।ਸਿੱਧੂ ਮੂਸੇਵਾਲਾ ਦੀ 29 ਮਈ ਸ਼ਾਮ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਹੇ।ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੂਸੇਵਾਲਾ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ।ਉਨ੍ਹਾਂ ਨੇ ਮਾਨਸਾ ਸੀਟ ਤੋਂਕਾਂਗਰਸ ਦੇ ਟਿਕਟ ‘ਤੇ ਚੋਣਾਂ ਵੀ ਲੜੀਆਂ ਸਨ।ਹਾਲਾਂਕਿ, ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਉਨ੍ਹਾਂ ਨੂੰ ਹਰਾ ਦਿੱਤਾ ਸੀ।ਇਸ ਤੋਂ ਬਾਅਦ ਆਪ ਸਰਕਾਰ ਨੇ ਉਨ੍ਹਾਂ ਦੀ ਸਿਕਿਓਰਿਟੀ ਘਟਾ ਦਿੱਤੀ ਸੀ।ਇਸ ਤੋਂ ਇਲਾਵਾ ਅਗਲੇ ਹੀ ਦਿਨ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।