ਪਿਛਲ਼ੇ ਡੇਢ ਸਾਲ ਤੋਂ ਪੰਜਾਬ ਸਮੇਤ ਕਈ ਸੂਬੇ ਕੋਰੋਨਾ ਮਹਾਮਾਰੀ ਦਾ ਸੰਤਾਪ ਹੰਢਾਅ ਰਹੇ ਸਨ।ਇਸ ਕੋਰੋਨਾ ਮਹਾਮਾਰੀ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ।ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 3 ਮੌਤ ਹੋਈਆਂ ਹਨ ਜਦਕਿ 56 ਨਵੇਂ ਕੇਸ ਸਾਹਮਣੇ ਆਏ ਹਨ।ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 456 ਰਹਿ ਗਈ ਹੈ।ਦੱਸਣਯੋਗ ਹੈ ਕਿ ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 599482 ਹੋ ਗਈ ਹੈ ਜਦੋਂ ਕਿ 582710 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਹਨ।