ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫ੍ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।ਜਿਸ ਦੌਰਾਨ ਕੋਰੋਨਾ ਨੂੰ ਲੈ ਕੇ ਸਕਾਰਾਤਮਕ ਚਰਚਾ ਹੋਈ।
ਜਿਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ ਕਿ ਪੰਜਾਬ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਿਹਾ ਕਿ ਪੰਜਾਬ ‘ਚ ਕੋਰੋਨਾ ਜਿਆਦਾ ਨਹੀਂ ਹੈ, ਸਥਿਤੀ ‘ਤੇ ਕਾਬੂ ਹੈ।ਇਸ ਲਈ ਪੰਜਾਬ ‘ਚ ਮਾਸਕ ਨਾ ਪਾਉਣ ‘ਤੇ ਜੁਰਮਾਨਾ ਨਹੀਂ ਲੱਗੇਗਾ।ਵਿਜੈ ਸਿੰਗਲਾ ਨੇ ਇਹ ਬਿਆਨ ਪੀਐੱਮ ਅਤੇ ਸੀਐੱਮ ਮਾਨ ਨਾਲ ਮੀਟਿੰਗ ਤੋਂ ਬਾਅਦ ਦਿੱਤਾ।