ਪੰਜਾਬ ਦੇ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਮਾਇਆਵਤੀ ਦੇ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਨੂੰ ਉਸ ਵੱਲੋਂ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਹਨ | ਕੁਮਾਰੀ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਜਨਤਕ ਜੀਵਨ, ਉਦਯੋਗ ਅਤੇ ਖੇਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉੱਥੋਂ ਦੀ ਕਾਂਗਰਸ ਸਰਕਾਰ ਨੇ ਆਪਸੀ ਧੜੇਬੰਦੀ, ਝਗੜੇ ਅਤੇ ਟਕਰਾਅ ਆਦਿ ਵਿਚ ਸ਼ਾਮਲ ਹੋ ਕੇ ਲੋਕ ਹਿੱਤਾਂ ਅਤੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ, ਜਿਸਦਾ ਜਨਤਾ ਨੂੰ ਨੋਟਿਸ ਲੈਣ ਦੀ ਲੋੜ ਹੈ।
ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਦਾ ਬਿਹਤਰ ਭਵਿੱਖ ਅਤੇ ਰਾਜ ਵਿਚ ਇਸ ਦੇ ਲੋਕਾਂ ਦੀ ਭਲਾਈ ਇਸ ਗੱਲ ਵਿਚ ਹੈ ਕਿ ਉਹ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾ ਸਕਦੇ ਹਨ ਅਤੇ ਆਉਣ ਵਾਲੀਆਂ ਆਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਪੂਰੀ ਬਹੁਮਤ ਨਾਲ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਓ ਇਹ ਮਾਇਆਵਤੀ ਵੱਲੋਂ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ |