ਪੰਜਾਬ ਕਾਂਗਰਸ ਦੀ ਰਾਜਨੀਤੀ ਵਿੱਚ ਉਸ ਵੇਲੇ ਧਮਾਕਾ ਹੋਇਆ ਜਦੋਂ ਅਚਾਨਕ ਪਾਰਟੀ ਹਾਈ ਕਮਾਂਡ ਵੱਲੋਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦਾ ਐਲਾਨ ਅੱਧੀ ਰਾਤ ਨੂੰ ਕਰ ਦਿੱਤਾ ਗਿਆ। ਇਹ ਜਾਣਕਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਟਵੀਟ ਕਰ ਕੇ ਦਿੱਤੀ | ਅੱਜ ਇਹ ਮੀਟਿੰਗ 18 ਸਤੰਬਰ ਨੂੰ ਸ਼ਾਮੀ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੀ ਗਈ ਹੈ ।
ਰਾਵਤ ਨੇ ਟਵੀਟ ਕੀਤਾ, “ਕਈ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ। ਇਸੇ ਸਿਲਸਿਲੇ ਵਿੱਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।
The AICC has received a representation from a large number of MLAs from the congress party, requesting to immediately convene a meeting of the Congress Legislative Party of Punjab. Accordingly, a meeting of the CLP has been convened at 5:00 PM on 18th September at …..1/2 pic.twitter.com/BT5mKEnDs5
— Harish Rawat (@harishrawatcmuk) September 17, 2021
ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਟਵਿੱਟਰ ‘ਤੇ ਲਿਖਿਆ, “ਏਆਈਸੀਸੀ ਦੇ ਨਿਰਦੇਸ਼ਾਂ’ ਤੇ 18 ਸਤੰਬਰ, 2021 ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ।” ਪਿਛਲੇ ਮਹੀਨੇ, ਚਾਰ ਰਾਜ ਮੰਤਰੀਆਂ ਅਤੇ ਕਈ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਅਸੰਤੁਸ਼ਟੀ ਦੀ ਆਵਾਜ਼ ਉਠਾਈ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਹੁਣ ਭਰੋਸਾ ਨਹੀਂ ਰਿਹਾ ਕਿ ਅਮਰਿੰਦਰ ਸਿੰਘ ਕੋਲ ਵਾਅਦੇ ਪੂਰੇ ਕਰਨ ਦੀ ਸਮਰੱਥਾ ਹੈ।
As per the AICC directive, Congress Legislative Party meeting has been convened at @INCPunjab PPCC Office, Chandigarh on 18 September 2021 (Saturday) 5 PM.
— Navjot Singh Sidhu (@sherryontopp) September 17, 2021