ਪੰਜਾਬ ‘ਚ 2022 ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਤੋਂ ਨਾਰਾਜ਼ ਹੋ ਕੇ ਦੂਜੀ ਪਾਰਟੀ ‘ਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹੇ ‘ਚ ਭਾਜਪਾ ਨੇ ਅੱਜ ਪੰਜਾਬ ‘ਚ ਕੀਤੀ ਪ੍ਰੈੱਸਕਾਨਫਰੰਸ ਦੌਰਾਨ ਸਿਆਸਤ ‘ਚ ਵੱਡਾ ਧਮਾਕਾ ਕਰ ਦਿੱਤਾ ਹੈ। ਟੋਹੜਾ ਅਤੇ ਸੁਰਜੀਤ ਬਰਨਾਲਾ ਦੇ ਪਰਿਵਾਰ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਇਸਦੇ ਨਾਲ ਹੀ ਗੁਰਦੀਪ ਗੋਸ਼ਾ ਜੋ ਕਿ ਲੁਧਿਆਣਾ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਹਨ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਗੁਰਚਰਨ ਸਿੰਘ ਟੋਹੜਾ ਅਤੇ ਸੁਰਜੀਤ ਬਰਨਾਲਾ ਭਾਜਪਾ ਦੇ ਵੱਡੇ ਲੀਡਰ ਰਹੇ ਹਨ ਜਿਨ੍ਹਾਂ ਨੇ ਕਈ ਬਾਰ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਵਾਈ ਹੈ।