ਭੁਪੇਂਦਰ ਪਟੇਲ ਨੇ ਅੱਜ ਰਾਜ ਭਵਨ ਵਿਖੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਆਚਾਰੀਆ ਦੇਵਵਰਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਉਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਪੰਜਾਬ ਦੇ ਸੀਨੀਅਰ ਨੇਤਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਕਈ ਨੇਤਾ ਸ਼ਾਮਲ ਹੋਏ।