ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਸਰਕਾਰ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ ਹੈ। ਜਾਣਕਾਰੀ ਅਨੁਸਾਰ ਕੇਂਦਰੀ ਖੁਫੀਆ ਏਜੰਸੀ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਜਾਣਕਾਰੀ ਭੇਜੀ ਹੈ।
ਸੂਤਰਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਇੰਟੈਲੀਜੈਂਸ ਬਿਊਰੋ ਨੇ ਪੰਜਾਬ ਦੇ ਡੀਜੀਪੀ ਨੂੰ ਚੌਕਸ ਰਹਿਣ ਅਤੇ ਕੁਝ ਆਗੂਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਸੂਚਨਾ ਭੇਜੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੂਫੀਆਂ ਏਜੰਸੀ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਨਾਂ ਹੈ।
ਹੋਰ ਵੇਰਵਿਆਂ ਦੀ ਉਡੀਕ ਕਰੋ