ਪਿਛਲ਼ੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ।ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇਸ ਦੇ ਚਲਦਿਆਂ ਹੁਣ ਪੰਜਾਬ ਦੇ ਲੋਕਾਂ ਨੇ ਸਿਆਸੀ ਨੇਤਾਵਾਂ ਨੂੰ ਆਪਣੇ ਪਿੰਡਾਂ ‘ਚ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।ਦੱਸ ਦੇਈਏ ਕਿ ਹੁਣ ਪੰਜਾਬ ਦੇ ਨਾਲ ਲੱਗਦੇ ਪੰਜਾਬ ਦੇ ਆਖਰੀ ਪਿੰਡ ਦੋਨਾ ਤੇਨੂੰ ਮੱਲ ‘ਚ ਸਿਆਸਤਦਾਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਪਿੰਡ ਵਾਸੀਆਂ ਨੇ ਇਸਦੇ ਲਈ ਪਿੰਡ ਦੇ ਪ੍ਰਵੇਸ਼ ‘ਤੇ ਬੋਰਡ ਵੀ ਲਗਾਏ ਹਨ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਹੱਦੀ ਪਿੰਡ ਹੋਣ ਕਾਰਨ ਸਰਕਾਰ ਨੇ ਇੱਥੇ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਜੇਕਰ ਸਰਕਾਰ ਉਨਾਂ੍ਹ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਆਉਣ ਵਾਲੀਆਂ ਚੋਣਾਂ ‘ਚ ਬਾਈਕਾਟ ਕਰਨਗੇ।
ਪਿੰਡ ਵਿੱਚ ਨਾ ਤਾਂ ਪੋਲਿੰਗ ਬੂਥ ਬਣਨ ਦਿੱਤੇ ਜਾਣਗੇ ਅਤੇ ਨਾ ਹੀ ਕੋਈ ਵੋਟ ਪਾਉਣ ਜਾਵੇਗਾ। ਜੇ ਸਰਕਾਰ ਚਾਹੁੰਦੀ ਹੈ ਕਿ ਪਿੰਡ ਚੋਣਾਂ ਵਿੱਚ ਹਿੱਸਾ ਲਵੇ, ਤਾਂ ਪਹਿਲਾਂ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਪਿੰਡ ਵਾਸੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਕਿਸੇ ਨੇਤਾ ਨੂੰ ਆਪਣੇ ਘਰ ਬੁਲਾਉਂਦਾ ਹੈ, ਤਾਂ ਉਸ ਦਾ ਨਾ ਸਿਰਫ ਸਮਾਜਿਕ ਤੌਰ ‘ਤੇ ਬਾਈਕਾਟ ਕੀਤਾ ਜਾਵੇਗਾ, ਬਲਕਿ ਉਸ ਨੇਤਾ ਦਾ ਉਸ ਦੇ ਘਰ ‘ਤੇ ਵਿਰੋਧ ਵੀ ਕੀਤਾ ਜਾਵੇਗਾ। ਇਸ ਦੇ ਲਈ ਨੇਤਾ ਖੁਦ ਜ਼ਿੰਮੇਵਾਰ ਹੋਣਗੇ।