ਪੰਜਾਬ ‘ਚ ਮੁੱਖ ਮੰਤਰੀ ਬਦਲਦੇ ਹੀ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਦੇਰ ਰਾਤ ਪੰਜਾਬ ਦੇ ਤਿੰਨ ਸ਼ਹਿਰਾਂ ਦੇ ਪੁਲਿਸ ਕਮਿਸ਼ਨਰ ਬਦਲ ਗਏ ਹਨ।ਆਈਪੀਐੱਸ ਨੌਨਿਹਾਲ ਸਿੰਘ ਨੂੰ ਹੁਣ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ।
ਜਦੋਂ ਕਿ ਸੁਖਚੈਨ ਸਿੰਘ ਗਿੱਲ ਨੂੰ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ।ਇਸ ਸੂਚੀ ‘ਚ ਸਿਰਫ ਵਿਕਰਮਜੀਤ ਸਿੰਘ ਦੁੱਗਲ ਨੂੰ ਬਾਅਦ ‘ਚ ਚਾਰਜ ਦੇਣ ਦਾ ਜ਼ਿਕਰ ਕੀਤਾ ਗਿਆ ਹੈ।ਉਹ ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸਨ।