ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਐਲਾਨ ਦੇ ਵਿੱਚ ਦੇਰੀ ਹੋ ਰਹੀ ਹੈ | ਸੂਤਰਾਂ ਮੁਤਾਬਿਤ ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨਗੇ ਪਰ ਹਾਲੇ ਤੱਕ ਹਾਈਕਮਾਂਡ ਦੇ ਵੱਲੋਂ ਕੋਈ ਵੀ ਰਸਮੀ ਐਲਾਨ ਨਹੀਂ ਕੀਤਾ | ਇਸ ਦੇ ਵਿਚਾਲੇ ਖੁਦ ਸੁਖਜਿੰਦਰ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ ਕਿ ਮੁੱਖ ਮੰਤਰੀ ਦੇ ਨਾਮ ਲਈ 2-3 ਘੰਟੇ ਦਾ ਸਮਾਂ ਲੱਗ ਸਕਦਾ ਹੈ ਕਿਉਂਕਿ ਰਾਹੁਲ ਗਾਂਧੀ ਦੇ ਘਰ ਇਸ ਵਕਤ ਮੀਟਿੰਗ ਚੱਲ ਰਹੀ ਹੈ | ਜਿਸ ਤੋਂ ਬਾਅਦ ਹੀ ਕੋਈ ਐਲਾਨ ਹੋਵੇਗੀ ਕਿ ਕੋਣ ਪੰਜਾਬ ਦਾ ਨਵਾਂ ਮੁੱਖ ਮੰਤਰੀ ਹੋਵੇਗਾ |
ਸੂਤਰਾਂ ਮੁਤਾਬਕ ਰੰਧਾਵਾਂ ਨੇ ਰਾਜਪਾਲ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਰੰਧਾਵਾ ਨੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਫੈਸਲੇ ਨੂੰ 2-3 ਘੰਟੇ ਲੱਗ ਸਕਦੇ ਹਨ। ਇਸ ਦੇ ਨਾਲ ਹੀ ਰੰਧਾਵਾ ਦੀ ਰਿਹਾਇਸ਼ ‘ਤੇ ਕਈ ਵਿਧਾਇਕ ਪੁੱਜ ਗਏ ਹਨ। ਇਸ ਸਭ ਤੋਂ ਸਪਸ਼ਟ ਹੈ ਕਿ ਕਾਂਗਰਸ ਦੀ ਨਵੀਂ ਟੀਮ ਮੋਰਚਾ ਸੰਭਾਲਣ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੰਧਾਵਾ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ।ਪਰ ਅਜੇ ਕੋਈ ਵੀ ਰਸਮੀ ਐਲਾਨ ਨਹੀਂ ਹੋਇਆ ਹੈ।ਰੰਧਾਵਾ ਦਾ ਨਾਮ ਤੈਅ ਮੰਨਿਆ ਜਾ ਰਿਹਾ ਹੈ ਪਰ ਐਲਾਨ ‘ਚ ਦੇਰੀ ਹੋ ਰਹੀ ਹੈ।