ਵਧੀਕ DGP ਪੰਜਾਬ ਪੁਲਿਸ ਵੱਲੋਂ ਸਖਤ ਆਦੇਸ਼ ਜ਼ਾਰੀ ਕੀਤੇ ਗਏ ਹਨ ਕਿ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕੀਤੀਆਂ ਜਾਣ ਅਤੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਸਪੈਸ਼ਲ ਲਿਖਤੀ ਲੈਟਰ ਜਾਰੀ ਕਰ ਆਰਡਰ ਵੀ ਦੇ ਦਿੱਤੇ ਗਏ ਹਨ ਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ।
ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ।ਇਸੇ ਤਹਿਤ ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਕਤ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਉਥੇ ਹੀ ਕੁਝ ਨੂੰ ਵਾਰਨਿੰਗ ਵੀ ਦਿੱਤੀ ਗਈ ਹੈ ਕਿ ਅਗਰ ਅਗਲੀ ਵਾਰ ਤੋਂ ਉਹ ਇਸ ਵਹੀਕਲ ਨਾਲ ਦਿਖਾਈ ਦਿੰਦੇ ਹਨ ਤਾ ਵਹੀਕਲ ਫਡ਼ ਕੇ ਜ਼ਬਤ ਕਰ ਦਿੱਤਾ ਜਾਵੇਗਾ ਇਸੇ ਤਹਿਤ ਫਰੀਦਕੋਟ ਚ ਪਹਿਲਾ ਐਕਸ਼ਨ 3 ਧੀਆਂ ਦੇ ਬਾਪ ਤੇ ਹੋਇਆ ਜੋ ਉਕਤ ਜੁਗਾੜ ਨਾਲ ਅੱਪਣੇ ਪਰਿਵਾਰ ਦਾ ਪੇਟ ਪਾਲਦਾ ਸੀ।