ਮਨੀਸ਼ਾ ਗੁਲਾਟੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ।ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਦੁੱਖ ਹੈ ਕਿ ਉਨ੍ਹਾਂ ਦੀ ਇਸ ਤਰ੍ਹਾਂ ਬੇਵਕਤੀ ਸਮੇਂ ਦੁਨੀਆ ਤੋਂ ਚਲੇ ਜਾਣਾ।ਬਹੁਤ ਮਾੜੀ ਘਟਨਾ ਵਾਪਰੀ ਹੈ ਮੇਰੇ ਕੋਲ ਸ਼ਬਦ ਨਹੀਂ ਹਨ।
ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਨਾਲ ਫੋਨ ‘ਤੇ ਗੱਲ ਕੀਤੀ ਸੀ ਜਦੋਂ ਉਹ ਮਾਂ ਤੇ ਗੀਤ ਗਾਉਣ ਵਾਲੇ ਸਨ।ਉਨਾਂ੍ਹ ਕਿਹਾ ਕਿ ਫੋਨ ‘ਤੇ ਸਿੱਧੂ ਮੂਸੇਵਾਲਾ ਨੇ ਕਿਹਾ ਮੈਡਮ ਜੀ ਮੈਂ ਤੁਹਾਡਾ ਫੈਨ ਹਾਂ ਅਤੇ ਮੇਰਾ ਪਰਿਵਾਰ ਤੁਹਾਨੂੰ ਮਿਲਣਾ ਚਾਹੁੰਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਹੈ ਮਾਵਾਂ ਲਈ ਦੁੱਖ ਸਹਿਣ ਕਰਨਾ।ਕਿਉਂਕਿ ਪੂਰੇ ਪੰਜਾਬ ਦੀਆਂ ਮਾਵਾਂ ਦੀਆਂ ਅੱਖਾਂ ਨੂੰ ਹੰਝੂ ਦੇ ਕੇ ਚਲੇ ਗਏ ਹਨ।ਉਨ੍ਹਾਂ ਕਿਹਾ ਕਿ ਮੈਂ ਵੀ ਇੱਕ ਮਾਂ ਹਾਂ ਅਤੇ ਬਹੁਤ ਮੁਸ਼ਕਿਲ ਨਾਲ ਆਈ ਹਾਂ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ।