ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਕੁਝ ਕੋਰਸਾਂ ਤੇ ਕੈਂਪਸ ਦੀਆਂ ਫੀਸਾਂ ਵਿੱਚ 10 ਫੀਸਦੀ ਵਾਧਾ ਕੀਤਾ ਗਿਆ ਹੈ ਜਿਸ ਦੇ ਵਿਰੋਧ ਦੇ ਵਿੱਚ ਅੱਜ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਵਿਦਿਆਰਥੀ ਆਗੂਆਂ ਦਾ ਕਹਿਣਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਰਥਿਕਤਾ ਹੇਠਾਂ ਡਿੱਗ ਗਈ ਹੈ | ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਗਿਲਾ ਕਰਦਿਆਂ ਆਖਿਆ ਕਿ ਕਰੋਨਾ ਦੇ ਦੌਰ ਵਿੱਚ ਆਰਥਿਕਤਾ ਹੇਠਾਂ ਡਿੱਗੀ ਹੈ ਤੇ ਅਜਿਹੇ ਮਾਹੌਲ ’ਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕੋਈ ਰਿਆਇਤ ਦੇਣ ਦੀ ਥਾਂ ਫੀਸਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।