ਪੰਚਾਇਤੀ ਜ਼ਮੀਨਾਂ ‘ਤੇ ਹੋਏ ਕਬਜ਼ਿਆਂ ਦੀ ਜਾਂਚ ਕਰੇਗੀ। ਇਸ ਦੇ ਨਾਲ ਹੀ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਅਹਿਮ ਮੀਟਿੰਗ ਦੌਰਾਨ ਲਿਆ। ਸਰਕਾਰ ਕਬਜ਼ਾ ਛੁਡਾਉਣ ਲਈ ਪੰਚਾਇਤੀ ਜ਼ਮੀਨ ਦੀ ਨਿਲਾਮੀ ਕਰੇਗੀ। ਇਸ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਲਈ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।
ਮੁਹਾਲੀ ਦੇ ਵਿਕਾਸ ਭਵਨ ਵਿੱਚ ਹੋਈ ਵਧੀਕ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਪਹਿਲੇ ਪੜਾਅ ਵਿੱਚ 31 ਮਈ 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਕਬਜ਼ਿਆਂ ਨੂੰ ਹਟਾਉਣ ਦਾ ਟੀਚਾ ਮਿਥਿਆ ਗਿਆ ਹੈ।
ਦੱਸ ਦਈਏ ਕਿ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗੀ ਮੰਤਰੀ ਨੇ ਕੁਝ ਪੰਚਾਇਤੀ ਜ਼ਮੀਨਾਂ ਦੀ ਸਾਲਾਨਾ ਨਿਲਾਮੀ ਦੇ ਰੇਟਾਂ ਵਿੱਚ ਆਈ ਭਾਰੀ ਗਿਰਾਵਟ ਬਾਰੇ ਜਾਂਚ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ‘ਤੇ ਟਿਊਬਵੈੱਲ ਲਗਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਤੇ ਜ਼ਿਲ੍ਹੇ ਦੇ ਬਲਾਕ ਅਧਿਕਾਰੀ ਨਿੱਜੀ ਤੌਰ ‘ਤੇ ਇਸ ਪ੍ਰਕਿਰਿਆ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣਗੇ।