ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਕੈਬਨਿਟ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕਰਪਸ਼ਨ ਕਰਨ ਦੇ ਦੋਸ਼ ‘ਚ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਸ਼ੇਅਰ ਕਰਦਿਆਂ ਦਿੱਤੀ। ਜਿਸ ‘ਚ ਉਨ੍ਹਾਂ ਕਿਹਾ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ। ਪੁਲਸ ਨੂੰ ਵੀ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਵਿਜੇ ਸਿੰਗਲਾ ਨੇ ਖੁਦ ਵੀ ਆਪਣੀ ਗਲਤੀ ਮੰਨੀ ਹੈ।
ਉਨ੍ਹਾਂ ਕਿਹਾ ਕਿ ਆਦਮੀ ਪਾਰਟੀ ਕਦੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਅਸੀਂ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਇਹ ਕਾਰਵਾਈ ਕਰ ਇਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਫੈਸਲਾ ਜਾਂ ਤਾਂ ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕੀਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।
ਪਹਿਲਾਂ ਇਕ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਿਆ ਗਿਆ ਸੀ ਤੇ ਅੱਜ ਪੰਜਾਬ ਸਰਕਾਰ ਨੇ ਲਿਆ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੇ ‘ਤੇ ਕਈ ਪ੍ਰਕਾਰ ਦੇ ਇਲਜ਼ਾਮ ਵੀ ਲਗਾਉਣਗੇ ਪਰ ਅਜਿਹਾ ਫੈਸਲਾ ਸਿਰਫ ਆਮ ਆਦਮੀ ਪਾਰਟੀ ਹੀ ਲੈ ਸਕਦੀ ਹੈ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ‘ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਅਸੀਂ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੇ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ।