ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਲਈ ਸੀ.ਐਮ. ਮਾਨ ਦੀ ਸਰਕਾਰ ਵੱਲੋਂ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਮਾਨ ਸਰਕਾਰ ਵੱਲੋਂ ਸਾਬਕਾ ਡਾਇਰੈਕਟਰ ਟੈਕਸੇਸ਼ਨ ਸਲਾਹਕਾਰ ਕੇਨਰਾ ਬੈਂਕ ਚੰਡੀਗੜ੍ਹ ਸੁਨੀਲ ਗੁਪਤਾ ਨੂੰ ਪੰਜਾਬ ਰਾਜ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਹ ਨਿਯੁਕਤੀ ਤਿੰਨ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ ਤੇ ਇਸ ਪ੍ਰਤੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਵੀ ਤੁਰੰਤ ਪ੍ਰਭਾਵ ਨਾਲ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ।