ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਲਈ ਵਰਤੀ ਗਈ ਫਾਰਚੂਨਰ ਗੱਡੀ ਦੇ ਮਾਲਕ ਸਤਬੀਰ ਸਿੰਘ ’ਤੇ ਲੁਧਿਆਣਾ ਜੇਲ੍ਹ ’ਚ ਕਾਤਿਲਾਨਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਤਬੀਰ ਦੇ ਸਿਰ ’ਚ ਵਾਰ ਕੀਤੇ ਗਏ ਹਨ।
ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ’ਚ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਕਿ ਡਾਕਟਰਾਂ ਵੱਲੋਂ ਉਸ ਦੇ ਸਿਰ ‘ਚ ਟਾਂਕੇ ਲਗਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਬੀਹਾ ਗਰੁੱਪ ਵੱਲੋਂ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਅੱਜ ਸਤਬੀਰ ਦੀ ਨਿਸ਼ਾਨਦੇਹੀ ਤੋਂ ਬਾਅਦ ਹੀ ਸੰਦੀਪ ਸਿੰਘ ਕਾਹਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।