ਫਿਰੋਜ਼ਪੁਰ ਦੀ ਕੇਂਦਰੀ ਜੇਲ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਭੇਦਭਰੇ ਹਲਾਤਾਂ ‘ਚ ਮੌਤ ਹੋ ਗਈ।ਜਾਣਕਾਰੀ ਮੁਤਾਬਕ, ਭੋਲਾ ਸ਼ੂਟਰ ਦੀ ਕਰੀਬ ਰਾਤ 12 ਵਜੇ ਸਿਹਤ ਵਿਗੜ ਗਈ।ਉਸ ਨੂੰ ਪੁਲਿਸ ਚੌਕਸੀ ‘ਚ 3 ਵਜੇ ਸਿਵਿਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿਥੇ ਉਸਦੀ ਸਵੇਰੇ ਮੌਤ ਹੋ ਗਈ।
ਫਿਲਹਾਲ ਪੁਲਿਸ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦੇਵੇਗੀ।ਦੱਸਣਯੋਗ ਹੈ ਕਿ ਭੋਲਾ ਸ਼ੂਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਦੱਸਿਆ ਜਾ ਰਿਹਾ ਹੈ।ਉਹ ਕੋਟਕਪੂਰਾ ਦਾ ਰਹਿਣ ਵਾਲਾ ਸੀ।ਉਸ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ।