ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ। ਮੰਗਲਵਾਰ ਨੂੰ ਦਿੱਲੀ ‘ਚ ਪੈਟਰੋਲ 27 ਪੈਸੇ ਅਤੇ ਡੀਜ਼ਲ 29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਉਥੇ ਹੀ ਪੰਜਾਬ ‘ਚ ਪੈਟਰੋਲ ਦੀ ਕੀਮਤ ਵਧ ਕੇ 94.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 85.50 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ‘ਚ ਡੀਜ਼ਲ ਵਧ ਕੇ 83.17 ਰੁਪਏ ਤੇ ਪੈਟਰੋਲ ਦੀ ਕੀਮਤ 89.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪਿਛਲੇ ਦੋ ਮਹੀਨਿਆਂ ਤੋਂ ਦੇਸ਼ ਦੇ ਕਈ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਆ ਚੱਲ ਰਹੀ ਸੀ। ਇਸ ਲਈ ਪਿਛਲੇ ਮਹੀਨੇ ਕੱਚੇ ਤੇਲ ਡੀਲਰ ਮਹਿੰਗੇ ਹੋਣ ਤੋਂ ਬਾਅਦ ਵੀ ਪੈਟਰੋਲ-ਡੀਜ਼ਲ ਦੀ ਕੀਮਤ ‘ਚ ਕੋਈ ਵਾਧਾ ਨਹੀਂ ਹੋਇਆ। ਹਾਲਾਂਕਿ ਕੱਚਾ ਤੇਲ ਸਸਤਾ ਹੋਣ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚਾਰ ਕਿਸ਼ਤਾਂ ‘ਚ ਘਟਾ ਦਿੱਤੀਆਂ ਗਈਆਂ ਸਨ। ਪੈਟਰੋਲ 77 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਸੀ। ਇਸ ਮਹੀਨੇ ਇਸ ਦੀਆਂ ਕੀਮਤਾਂ ‘ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਚੋਣਾਂ ਤੋਂ ਬਾਅਦ 11 ਦਿਨਾਂ ਦੇ ਅੰਦਰ ਪੈਟਰੋਲ 2.50 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।