ਪਿਤਾ ਦੇ ਦਿਹਾਂਤ ‘ਤੇ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਪਹੁੰਚੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਲੋਕਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ।ਰਾਜੋਆਣਾ ਨੂੰ ਹਾਈਕੋਰਟ ਵਲੋਂ ਪਿਤਾ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ 1 ਘੰਟੇ ਦੀ ਪੈਰੋਲ ਮਿਲਣ ਤੋਂ ਬਾਅਦ ਲੁਧਿਆਣਾ ਦੇ ਦੁਗਰੀ ਸਥਿਤ ਗੁਰਦੁਆਰਾ ਸਾਹਿਬ ‘ਚ ਪਹੁੰਚੇ ਸਨ।
ਇਸ ਦੌਰਾਨ ਗੁਰਦੁਆਰਾ ਸਾਹਿਬ ‘ਚ ਹਾਜ਼ਰ ਸੰਗਤਾਂ ਨੂੰ ਸੰਬੋਧਤ ਕਰਦੇ ਹੋਏ, ਉਨਾਂ੍ਹ ਨੇ 1984 ਦੇ ਸਿੱਖ ਕਤਲੇਆਮ ਨੂੰ ਯਾਦ ਕੀਤਾ ਅਤੇ ਇਸਦੇ ਲਈ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਫਾਇਆ ਕਰਨ ਅਤੇ ਉਨ੍ਹਾਂ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ ਕੀਤੀ।ਉਨ੍ਹਾਂ ਨੇ ਪੈਰੋਲ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦਾ ਧੰਨਵਾਦ ਵੀ ਕੀਤਾ।