ਬਹਿਬਲ ਕਲਾਂ ਗੋਲੀ ਕਾਂਡ , ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇਅ ਜਾਮ ਕਰਨਗੇ। ਪੀੜਤਾਂ ਨੇ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਹੈ।
ਪੀੜਤਾਂ ਦਾ ਦੋਸ਼ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਗੋਲੀ ਕਾਂਡ ਦੇ ਸਾਜ਼ਿਸ਼ਕਰਤਾ ਹਨ। ਇਸ ਤੋਂ ਇਲਾਵਾ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ਵੀ ਵਾਪਸ ਲਈ ਜਾਵੇ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿੱਚ ਪੁੱਜਣਗੇ।
ਦੱਸ ਦੇਈਏ ਕਿ ਫਰੀਦਕੋਟ ਇਲਾਕੇ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਪੀੜਤਾਂ ਦਾ ਦੋਸ਼ ਹੈ ਕਿ ਸਿੱਖ ਸੰਗਤ ਉਥੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੀ ਸੀ, ਜਿਸ ‘ਤੇ ਸਰਕਾਰ ਦੇ ਕਹਿਣ ‘ਤੇ ਪੁਲਿਸ ਨੇ ਗੋਲੀਆਂ ਚਲਾਈਆਂ।