ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਡਰੱਗ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।ਮਜੀਠੀਆ ਨੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਦੱਸ ਦੇਈਏ ਕਿ ਮੁਹਾਲੀ ਕੋਰਟ ‘ਚ ਉਨ੍ਹਾਂ ਵਿਰੁੱਧ ਦਰਜ ਡਰੱਗ ਮਾਮਲੇ ਨੂੰ ਰੱਦ ਕੀਤਾ ਜਾਵੇ।ਮਜੀਠੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਹੈ।ਉਹ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ‘ਚ ਬੰਦ ਹੈ।