ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ SC ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। 24 ਫਰਵਰੀ ਨੂੰ ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਹੁਣ ਤੱਕ ਉਸ ਨੂੰ ਜ਼ਮਾਨਤ ਨਹੀਂ ਮਿਲੀ ਹੈ।
ਸੁਪਰੀਮ ਕੋਰਟ ‘ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ ‘ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ।
ਇਸ ਦੇ ਸਮਰਥਨ ਵਿੱਚ ਉਨ੍ਹਾਂ ਨੇ ਤਤਕਾਲੀ ਸੀਐਮ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮਜੀਠੀਆ ਨੂੰ ਜੇਲ੍ਹ ਵਿੱਚ ਡੱਕਣ ਦੇ ਬਿਆਨ ਵੀ ਦਿੱਤੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕੇਸ ਦਰਜ ਕਰਨ ਲਈ ਏਡੀਜੀਪੀ ਨੂੰ ਕਿਵੇਂ ਬਦਲਿਆ ਗਿਆ।