ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਮਜੀਠੀਆ ਖਿਲਾਫ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਮੇਂ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ। ਸੁਣਵਾਈ ਦੌਰਾਨ ਉਨ੍ਹਾਂ ਦੀ ਵਿਧਾਇਕ ਪਤਨੀ ਗਿਆਨ ਕੌਰ ਮਜੀਠੀਆ ਵੀ ਹਾਈਕੋਰਟ ‘ਚ ਮੌਜੂਦ ਹਨ।
ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਣਵਾਈ 29 ਜੁਲਾਈ ਲਈ ਤੈਅ ਕੀਤੀ ਗਈ।
ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।