ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਮੋਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਿਜ ਰੱਦ ਕਰ ਦਿੱਤੀ ਹੈ। ਮਜੀਠੀਆ ਨੂੰ ਪੁਲਸ ਨੇ ਹੁਣ ਪਟਿਆਲਾ ਜੇਲ੍ਹ ‘ਚ ਬੰਦ ਕਰ ਦਿੱਤਾ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਮਜੀਠੀਆ ਵੱਲੋਂ ਅਦਾਲਤ ‘ਚ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖ਼ਤਮ ਹੋ ਚੁੱਕੀ ਹੈ।