ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿਆਂਗੇ।2022 ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਸਿਆਸੀ ਪਾਰਟੀਆਂ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਸੰਬੰਧੀ ਅੱਜ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਬੈਠਕ ਸੱਦੀ ਗਈ ਹੈ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।
ਕਿਸਾਨਾਂ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੇ ਚੋਣਾਂ ਤੋਂ 10 ਮਹੀਨੇ ਪਹਿਲਾਂ ਹੀ ਚੋਣ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ।ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਦਾ ਮਾਹੌਲ ਸ਼ਾਂਤ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਇਹ ਸੱਦਾ ਦਿੱਤਾ ਹੈ।ਇਸਦੇ ਨਾਲ ਹੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬੀਜੇਪੀ ਨੂੰ ਮੀਟਿੰਗ ਲਈ ਨਹੀਂ ਬੁਲਾਇਆ ਗਿਆ, ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ।