ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੋਂ ਬਾਅਦ ਸਾਰੇ ਨੇਤਾਵਾਂ ਇਨ੍ਹਾਂ ਘਟਨਾਵਾਂ ਦੀ ਜਾਂਚ ਦੀ ਮੰਗ ਕਰ ਰਹੇ ਹਨ।ਦੂਜੇ ਪਾਸੇ ਇਸ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ।
Describing the recent incidents of sacrilege as shocking & a deep rooted conspiracy to disturb peace & com harmony, SAD Pres S Sukhbir S Badal has convened a meeting of Core Committee on Dec 23 in Chandigarh to deliberate on the issue & to discuss current situation in state.
— Dr Daljit S Cheema (@drcheemasad) December 20, 2021
ਇਸਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਦਿੱਤੀ ਹੈ।ਦਲਜੀਤ ਚੀਮਾ ਨੇ ਟਵੀਟ ਕਰਕੇ ਲਿਖਿਆ ਬੇਅਦਬੀ ਵਰਗੀਆਂ ਹੈਰਾਨ ਕਰਨ ਵਾਲੀਆਂ ਘਟਨਾਵਾਂ ਸਾਂਤੀ ਨੂੰ ਭੰਗ ਕਰਨ ਦੀ ਵੱਡੀ ਸਾਜ਼ਿਸ਼ ਹੈ, ਇਸ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਚਾਰ-ਵਟਾਂਦਰਾ ਕਰਨ ਅਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ 23 ਦਸੰਬਰ ਨੂੰ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ।