ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ‘ਚ ਲਗਾਤਾਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਕੋਈ ਦੁੱਖ ਨਹੀਂ ਹੈ ਅਤੇ ਸਾਨੂੰ ਆਪਣੇ ਧਰਮ ਦੀ ਰਾਖੀ ਆਪ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸ਼੍ਰੋਮਣੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।
ਮਨਜਿੰਦਰ ਸਿਰਸਾ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦੇ ਫੈਸਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਰਸਾ ਭਾਜਪਾ ਦੀਆਂ ਧਮਕੀਆਂ ਤੋਂ ਡਰ ਗਿਆ ਅਤੇ ਉਸ ਨੇ ਪਾਰਟੀ ‘ਚ ਸ਼ਾਮਲ ਹੋਣਾ ਹੀ ਸਹੀ ਸਮਝਿਆ ਪਰ ਉਸ ਨੂੰ ਉਨ੍ਹਾਂ ਦੀਆਂ ਧਮਕੀਆਂ ਤੋਂ ਡਰਨ ਦੀ ਬਜਾਏ ਇਸ ਦਾ ਡਟ ਕੇ ਸਾਹਮਣਾ ਕਰਨਾ ਚਾਹੀਦਾ ਸੀ।