ਬਾਂਬੇ ਹਾਈ ਕੋਰਟ ਨੇ ਸ਼ਨੀਵਾਰ ਨੂੰ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਦੁਆਰਾ ਦਾਇਰ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਅਸ਼ਲੀਲ ਸਮੱਗਰੀ ਤਿਆਰ ਕਰਨ ਅਤੇ ਪ੍ਰਕਾਸ਼ਿਤ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਪੁਲਿਸ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ।
ਬੰਬੇ ਹਾਈਕੋਰਟ ਨੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸਦੇ ਸਾਥੀ ਰਿਆਨ ਥੋਰਪੇ ਦੀ ਕਥਿਤ ਤੌਰ ‘ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਐਪਸ ‘ਤੇ ਪ੍ਰਸਾਰਿਤ ਕਰਨ ਦੇ ਦੋਸ਼ ‘ਚ ਗ੍ਰਿਫਤਾਰੀ ਅਤੇ ਹਿਰਾਸਤ ‘ਚ ਭੇਜੇ ਜਾਣ ਦੇ ਆਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਉਨਾਂ੍ਹ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖਾਰਿਜ ਕਰਦਿਆਂ ਜਸਟਿਸ ਏਐੱਸ ਗਡਕਰੀ ਦੇ ਸਿੰਗਲ ਬੈਂਚ ਨੇ ਕਿਹਾ ਕਿ ਇੱਕ ਮੈਜਿਸਟ੍ਰੇਟ ਵਲੋਂ ਦੋਵਾਂ ਨੂੰ ਪੁਲਿਸ ਹਿਰਾਸਤ ‘ਚ ਅਤੇ ਫਿਰ ਨਿਆਂਇਕ ਹਿਰਾਸਤ ‘ਚ ਭੇਜਿਆ ਜਾਣਾ ਕਾਨੂੰਨ ਅਨੁਸਾਰ ਸੀ ਅਤੇ ਇਸ ‘ਚ ਦਖਲਅੰਦਾਜੀ ਦੀ ਕੋਈ ਲੋੜ ਨਹੀਂ ਹੈ।