ਪੰਜਾਬ ‘ਚ ‘ਆਪ’ ਪਾਰਟੀ ਵਲੋਂ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਗਈ ਹੈ।ਪੰਜਾਬ ‘ਚ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ।
ਮੀਟਿੰਗ ਦੌਰਾਨ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੈਰੀ ਹੱਥ ਲਾਇਆ।
ਜ਼ਿਕਰਯੋਗ ਹੈ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ਹਾਸਿਲ ਕੀਤੀਆਂ।ਕਾਂਗਰਸ 18 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ‘ਤੇ ਰਹਿ ਗਈ।ਆਪ ਨੇ ਪੰਜਾਬ ‘ਚ ਵਿਰੋਧੀ ਧਿਰ ਦਾ ਸਫਾਇਆ ਕਰ ਦਿੱਤਾ ਹੈ।