ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਦੇਸ਼ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੀ ਅੰਦੋਲਨਕਾਰੀ ਕਿਸਾਨਾਂ ‘ਤੇ ਟਿੱਪਣੀ ਦਾ ਮਾਮਲਾ ਗਰਮਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਨੇ ਕਾਹਲੋਂ ਨੂੰ ਕਰਾਰਾ ਜਵਾਬ ਦਿੱਤਾ ਹੈ।ਮੋਰਚੇ ਦੀ ਸਟੇਜ ਤੋਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਹਲੋਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਦੀ ਥਾਂ ਹੁੰਦਾ ਤਾਂ ਇਨ੍ਹਾਂ ਦੀਆਂ ਹੱਡੀਆਂ ਤੋੜ ਭਜਾ ਦਿੰਦਾ।
ਮੈਂ ਕਹਿਣਾ ਚਾਹੁੰਦਾ ਹਾਂ ਕਿ ਅਜਿਹੇ ਕਈ ਬਕਵਾਸ ਕਰਨ ਵਾਲੇ ਲੋਕਾ ਆ ਚੁੱਕੇ ਹਨ, ਪਰ ਉਨ੍ਹਾਂ ਨੇ ਅੰਦੋਲਨ ਨੂੰ ਠੰਡਾ ਨਹੀਂ ਪੈਣ ਦਿੱਤਾ।ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਪ੍ਰਤੀ ਅਪਸ਼ਬਦ ਬੋਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਅੰਦੋਲਨ ਨਾਲ ਸਾਡੀ ਰੋਜ਼ੀ-ਰੋਟੀ ਅਤੇ ਭਵਿੱਖ ਜੁੜਿਆ ਹੋਇਆ ਹੈ।ਆਜ਼ਾਦੀ ਦੇ 74 ਸਾਲ ਬਾਅਦ ਵੀ ਦੇਸ਼ ‘ਚੋਂ ਬੇਰੁਜ਼ਗਾਰੀ ਅਤੇ ਗਰੀਬੀ ਖਤਮ ਨਹੀਂ ਹੋਈ, ਭ੍ਰਿਸ਼ਟਾਚਾਰ ਬੰਦ ਨਹੀਂ ਕਰ ਸਕੇ ਅਤੇ ਜੇਕਰ ਹੁਣ ਲੋਕ ਸਵਾਲ ਕਰਦੇ ਹਨ ਤਾਂ ਨੇਤਾਵਾਂ ਨੂੰ ਤਕਲੀਫ ਹੋ ਰਹੀ ਹੈ।ਦੇਸ਼ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।