ਬੀਤੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵਲੋਂ ਚੰਡੀਗੜ੍ਹ ਤੋਂ ਹਿਰਾਸਤ ‘ਚ ਲਿਆ ਸੀ।
ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਈਡੀ ਵਲੋਂ ਹਿਰਾਸਤ ‘ਚ ਲਿਆ ਸੀ।
ਦੱਸਣਯੋਗ ਹੈ ਕਿ ਉਨ੍ਹਾਂ ਨੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਈਡੀ ਵਲੋਂ ਰਿਮਾਂਡ ਦੌਰਾਨ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ‘ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵਲੋਂ ਉਨਾਂ੍ਹ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੀ ਸਿੱਖੀ ‘ਤੇ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਵਲੋਂ ਉਨ੍ਹਾਂ ਨੂੰ ਆਪਣਾ ਕੜਾ ਉਤਾਰਨ ਲਈ ਕਿਹਾ ਗਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ।ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ।