ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਬਠਿੰਡਾ ਵਿਖੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਪਰਾਧ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸਥਾਪਿਤ ਕਰੇਗੀ, ਅਮਨ-ਸ਼ਾਂਤੀ ਬਹਾਲ ਕਰੇਗੀ, ਤਾਂ ਜੋ ਤੁਸੀਂ ਸ਼ਾਂਤੀ ਨਾਲ ਆਪਣਾ ਕਾਰੋਬਾਰ ਕਰ ਸਕੋ।
Will be filing a defamation case against @ArvindKejriwal .Be ready and I know you are a wimp 👍and will not accept any apology from you @INCIndia @MSBADAL @sherryontopp @CHARANJITCHANNI
— Jaijeet Johal (Jo) (@JaijeetJ) October 29, 2021
ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਉਰਫ ਜੋਜੋ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਠਿੰਡਾ ‘ਚ ਵੀ ਜੋਜੋ ਟੈਕਸ ਲਗਾਇਆ ਜਾਂਦਾ ਹੈ। ਇਨ੍ਹਾਂ ਨੂੰ ਹੁਣ ਤੋਂ ਬੰਦ ਕਰੋ, ਚੰਗਾ ਹੋਵੇਗਾ। ਅਸੀਂ ਨਿਯਮ ਬਦਲਾਂਗੇ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੋਵੇਗੀ।
ਇਸ ‘ਤੇ ਜੈਜੀਤ ਸਿੰਘ ਜੌਹਲ ਨੇ ਮੁੱਖ ਮੰਤਰੀ ਕੇਜਰੀਵਾਲ ‘ਤੇ ਪਲਟਵਾਰ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਕੇ ਕੇਜਰੀਵਾਲ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੇ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰ ਰਹੇ ਹਨ ਉਹ ਕੋਈ ਵੀ ਮਾਫੀ ਮਨਜ਼ੂਰ ਨਹੀਂ ਕਰਨਗੇ।